Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਸਫ਼ਲ ਪੰਜਾਬੀ ਫ਼ਿਲਮਾਂ ਦੇ ਸਫ਼ਲ ਨਿਰਮਾਤਾ ਅਤੁੱਲ ਭੱਲਾ–ਅਮਿਤ ਭੱਲਾ-- ਹਰਜਿੰਦਰ ਸਿੰਘ ਜਵੰਦਾ
ਏ ਐਂਡ ਏ ਅਡਵਾਇਜ਼ਰ ਪੰਜਾਬੀ ਫ਼ਿਲਮਾਂ ਦੇ ਨਿਰਮਾਣ ਕਾਰਜ ਲਈ ਇੱਕ ਜਾਣੀ ਪਛਾਣੀ ਕੰਪਨੀ ਹੈ ਜਿਸਨੇ ਪਿਛਲੇ ਕੁਝ ਕੁ ਹੀ ਸਮੇਂ ਵਿੱਚ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। 'ਕੈਰੀ ਆਨ ਜੱਟਾਂ ੨' ਅਤੇ 'ਵਧਾਈਆਂ ਜੀ ਵਧਾਈਆ' ਵਰਗੀਆਂ ਸੁਪਰ ਡੁਪਰ ਹਿੱਟ ਫ਼ਿਲਮਾਂ ਦਾ ਸਿਹਰਾ ਇਸੇ ਕੰਪਨੀ ਦੇ ਸਿਰ ਬੱਝਦਾ ਹੈ। ਵਪਾਰਕ ਪੱਖੋਂ ਸਫ਼ਲ ਰਹੀਆਂ ਇੰਨ੍ਹਾਂ ਫ਼ਿਲਮਾਂ ਨੇ ਇਸ ਨਿਰਮਾਣ ਕੰਪਨੀ ਦਾ ਹੌਸਲਾ ਦੁੱਗਣਾ-ਚੌਗਣਾ ਕੀਤਾ ਤਾਂ ਇਹ ਪੱਕੇ ਤੌਰ 'ਤੇ ਪੰਜਾਬੀ ਸਿਨਮੇ ਨੂੰ ਸਮੱਰਪਤ ਹੋ ਗਈ। ਇਸ ਕੰਪਨੀ ਦੇ ਕਰਤਾ-ਧਰਤਾ ਅਤੁੱਲ ਭੱਲਾ ਅਤੇ ਅਮਿੱਤ ਭੱਲਾ ਬਹੁਤ ਹੀ ਮੇਹਨਤੀ ਸਖ਼ਸ ਹਨ ਜਿੰਨ੍ਹਾਂ ਨੇ ਪੰਜਾਬੀ ਫ਼ਿਲਮਾਂ ਲਈ ਪੈਸਾ ਲਾਉਣ ਤੋਂ ਪਹਿਲਾਂ ਪੰਜਾਬੀ ਸਿਨਮੇ ਦੀ ਨਬਜ਼ ਨੂੰ ਟੋਹ ਕੇ ਵਿਚਾਰ ਚਰਚਾ ਕੀਤੀ । ਵਪਾਰਕ ਨਜ਼ਰੀਏ ਤੋਂ ਵੇਖਦਿਆਂ ਇੰਨ੍ਹਾਂ ਨੇ ਚੰਗੇ ਲੇਖਕਾਂ, ਨਿਰਦੇਸ਼ਕਾਂ, ਕਲਾਕਾਰਾਂ ਅਤੇ ਤਕਨੀਕੀ ਮਾਹਿਰਾਂ ਦਾ ਸਹਾਰਾ ਲੈ ਕੇ ਇੱਕ ਸਫ਼ਲ ਤੇ ਮੇਹਨਤੀ ਟੀਮ ਦਾ ਗਠਨ ਕੀਤਾ।
ਅੱਜ ਅਤੁੱਲ ਭੱਲਾ ਤੇ ਅਮਿਤ ਭੱਲਾ ਪੰਜਾਬੀ ਸਿਨਮੇ ਲਈ ਪੂਰੀ ਤਰ੍ਹਾਂ ਸਰਗਰਮ ਹਨ। ਇੰਨ੍ਹੀ ਦਿਨੀਂ ਇਸ ਪ੍ਰੋਡਕਸ਼ਨ ਹਾਊਸ ਵਲੋਂ ਬੀਨੂੰ ਢਿੱਲੋਂ ਤੇ ਮੈਂਡੀ ਤੱਖਰ ਦੀ ਜੋੜੀ ਨੂੰ ਲੈ ਕੇ ਕਾਮੇਡੀ ਫ਼ਿਲਮ 'ਬੈਂਡ ਬਾਜੇ' ਅੱਜ ਰਿਲੀਜ਼ ਕੀਤੀ ਜਾ ਰਹੀ ਹੈ। ਸਮੀਪ ਕੰਗ ਵਲੋਂ ਨਿਰਦੇਸ਼ਤ ਕੀਤੀ ਇਸ ਫ਼ਿਲਮ ਦਾ ਵਿਸ਼ਾ ਵਿਆਹ ਲਈ ਸੰਸਕਾਰੀ ਖਾਨਦਾਨ ਦੀ ਕੁੜੀ ਦੀ ਭਾਲ ਵਿੱਚ ਕਾਮੇਡੀ ਅਧਾਰਤ ਕਹਾਣੀ ਹੈ। ਇਸ ਫ਼ਿਲਮ ਵਿੱਚ ਬੀਨੂੰ ਢਿੱਲੋਂ ਮੈਂਡੀ ਤੱਖਰ, ਜਸਵਿੰਦਰ ਭੱਲਾ ਤੇ ਗੁਰਪ੍ਰੀਤ ਘੁੱਗੀ ਨੇ ਅਹਿਮ ਕਿਰਦਾਰ ਨਿਭਾਏ ਹਨ। ਇਸ ਫ਼ਿਲਮ ਤੋਂ ਬਾਅਦ ਬਹੁਤ ਹੀ ਜਲਦ ਇਸੇ ਬੈਨਰ ਟੀਮ ਦੀ ਇੱਕ ਹੋਰ ਫ਼ਿਲਮ 'ਛੜਾ' ਵੀ ਰਿਲੀਜ਼ ਲਈ ਤਿਆਰ ਹੈ।ਇਸ ਫ਼ਿਲਮ ਵਿੱਚ ਦਲਜੀਤ ਦੁਸਾਂਝ ਅਤੇ ਅਭਿਨੇਤਰੀ ਨੀਰੂ ਬਾਜਵਾ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਏ ਐਂਡ ਏ ਅਡਵਾਇਜ਼ਰ 'ਤੇ ਬਰੇਟ ਫਿਲਮਜ਼ ਦੇ ਬੈਨਰ ਦੀ ਇਸ ਫ਼ਿਲਮ ਦੇ ਨਿਰਮਾਤਾ ਅਤੁੱਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ ਹੋਣਗੇ। ਨੌਜਵਾਨ ਨਿਰਦੇਸ਼ਕ ਜਗਦੀਪ ਸਿੰਘ ਸਿੱਧੂ ਦੇ ਨਿਰਦੇਸ਼ਨ ਹੇਠ ਬਨਣ ਜਾ ਰਹੀ ਇਹ ਫ਼ਿਲਮ ਜਲਦ ਹੀ ਵੱਡੇ ਪਰਦੇ 'ਤੇ ਦਸਤਕ ਦੇਵੇਗੀ।
ਚੰਗੇ ਨਿਰਮਾਤਾਵਾਂ ਸਹਾਰੇ ਜੇ ਅੱਜ ਪੰਜਾਬੀ ਸਿਨਮਾ ਨਰੋਏ ਕਦਮ ਪੁੱਟਦਾ ਹੋਇਆ ਅੱਗੇ ਵੱਧ ਰਿਹਾ ਹੈ ਤਾਂ ਉਹ ਅਮਿੱਤ ਭੱਲਾ ਤੇ ਅਤੁੱਲ ਭੱਲਾ ਜਿਹੇ ਮੇਹਨਤੀ, ਕਲਾ ਦੇ ਕਦਰਦਾਨ ਅਤੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਸਖਸ਼ਾਂ ਕਰਕੇ ਹੀ ਹੈ। ਜ਼ਿਕਰਯੋਗ ਹੈ ਕਿ ਭਵਿੱਖ ਵਿੱਚ ਇਹ ਜੋੜੀ ਪੰਜਾਬੀ ਸਿਨਮੇ ਲਈ ਕਈ ਹੋਰ ਵੱਡੀਆਂ ਫ਼ਿਲਮਾਂ ਦਾ ਵੀ ਨਿਰਮਾਣ ਕਰ ਰਹੀ ਹੈ। ਪ੍ਰਮਾਤਮਾਂ ਇਸ ਜੋੜੀ ਨੂੰ ਹਮੇਸਾਂ ਹਿੰਮਤ ਬਖਸ਼ੇ।
ਹਰਜਿੰਦਰ ਸਿੰਘ ਜਵੰਦਾ
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback