Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਈ-ਸਿਗਰੇਟ ਦਾ ਸੇਵਨ ਕਰਨਾ ਸਿਹਤ ਲਈ ਖਤਰਨਾਕ
ਈ-ਸਿਗਰੇਟ ਨਾਲ ਜ਼ਹਿਰ ਫੈਲ ਸਕਦਾ ਹੈ ਅਤੇ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਵਿਆਪਕ ਅਧਿਐਨ ਤੋਂ ਬਾਅਦ ਇਕ ਸਰਕਾਰੀ ਕਮੇਟੀ ਦੀ ਰਿਪੋਰਟ 'ਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ। ਕਮੇਟੀ ਨੇ 250 ਸਟੱਡੀਜ਼ ਅਤੇ ਰਿਪੋਰਟਾਂ ਦਾ ਵਿਸ਼ਲੇਸ਼ਣ ਕੀਤਾ ਹੈ ਅਤੇ ਉਸ ਤੋਂ ਬਾਅਦ ਨਤੀਜੇ 'ਤੇ ਪਹੁੰਚੀ ਹੈ ਕਿ ਇਲੈਕਟ੍ਰਾਨਿਕ ਨਿਕੋਟੀਨ ਡਿਲਿਵਰੀ ਸਿਸਟਮ (ਈ. ਐੱਨ. ਡੀ. ਐੱਸ.) ਯਾਨੀ ਈ-ਸਿਗਰੇਟ ਨਾਲ ਜ਼ਹਿਰ ਫੈਲ ਸਕਦਾ ਹੈ। ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਕਿ ਈ. ਐੱਨ. ਡੀ. ਐੱਸ. ਨੂੰ ਬਣਾਉਣ 'ਚ ਜਿਨ੍ਹਾਂ ਸਮੱਗਰੀਆਂ ਦਾ ਇਸਤੇਮਾਲ ਹੁੰਦਾ ਹੈ, ਉਹ ਨੁਕਸਾਨਦਾਇਕ ਹੁੰਦੀਆਂ ਹਨ ਅਤੇ ਉਸ 'ਚ ਜ਼ਹਿਰੀਲਾ ਪ੍ਰਭਾਵ ਪੈਦਾ ਕਰ ਸਕਦੀਆਂ ਹਨ। ਕੁਝ ਵਿਗਿਆਪਨਾਂ 'ਚ ਦਾਅਵਾ ਕੀਤਾ ਜਾਂਦਾ ਹੈ ਕਿ ਈ-ਸਿਗਰੇਟ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਹੈ, ਉਸ ਨੂੰ ਵੀ ਕਮੇਟੀ ਨੇ ਭੜਕਾਊ ਦੱਸਿਆ ਹੈ। ਇਸ ਤਰ੍ਹਾਂ ਦੇ ਵਿਗਿਆਪਨ ਨੌਜਵਾਨਾਂ ਨੂੰ ਟੀਚਾ ਬਣਾ ਕੇ ਦਿੱਤੇ ਜਾਂਦੇ ਹਨ। ਕਮੇਟੀ ਦਾ ਕਹਿਣਾ ਹੈ ਕਿ ਇਸ ਦੇ ਸੇਵਨ ਨਾਲ ਸਿਰਫ ਸਮੱਸਿਆਵਾਂ ਹੀ ਵਧਣਗੀਆਂ। ਕਮੇਟੀ ਨੇ ਸਖਤੀ ਨਾਲ ਕਿਹਾ ਕਿ ਈ. ਐੱਨ. ਡੀ. ਐੱਸ. ਨੂੰ ਵਿਨਾਸ਼ ਦੇ ਹਥਿਆਰ ਦੇ ਤੌਰ 'ਤੇ ਇਸਤੇਮਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਕਮੇਟੀ ਦੀ ਰਿਪੋਰਟ ਸਿਹਤ ਮੰਤਰਾਲਾ ਵਲੋਂ ਹਾਲ ਹੀ 'ਚ ਜਾਰੀ ਇਕ ਐਡਵਾਈਜ਼ਰੀ ਨੂੰ ਨਹੀਂ ਸਾਬਤ ਕਰ ਸਕਦੀ ਹੈ। ਕਮੇਟੀ ਨੇ ਇਸ ਸਟੱਡੀ 'ਚ ਏਮਜ਼, ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਇਨਫਾਰਮੈਟਿਕਸ ਐਂਡ ਰਿਸਰਚ ਅਤੇ ਹੋਰ ਸਰਕਾਰੀ ਸਿਹਤ ਸੰਗਠਨਾਂ ਨੇ ਡਾਕਟਰਾਂ ਨੂੰ ਸ਼ਾਮਲ ਕੀਤਾ ਹੈ। ਰਿਪੋਰਟ ਇਸ ਲਈ ਮਾਇਨੇ ਰੱਖਦੀ ਹੈ ਕਿ ਹੁਣ ਤੱਕ ਈ. ਐੱਨ. ਡੀ. ਐੱਸ. ਉਤਪਾਦਕ ਇਸ ਦਾ ਬਚਾਅ ਕਰਦੇ ਰਹੇ ਹਨ। ਉਹ ਦਾਅਵਾ ਕਰਦੇ ਹਨ ਕਿ ਇਹ ਉਤਪਾਦ ਸਿਹਤ ਲਈ ਹਾਨੀਕਾਰਕ ਹਨ, ਇਹ ਸਾਬਤ ਕਰਨ ਲਈ ਕੋਈ ਵਿਗਿਆਨੀ ਸਬੂਤ ਨਹੀਂ ਹਨ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback