Top
  • ਵਪਾਰ
  • ਮਨੋਰੰਜਨ
  • ਸਮਾਜ
  • ਖੇਡਾਂ
  • ਸਿਹਤ ਦਰਪਣ
  • ਰਾਜਨੀਤੀ
Impreza Impreza
  • ਨਿਊਜ਼ੀਲੈਂਡ
  • ਮੁੱਖ ਪੰਨਾ
  • ਵਿਦੇਸ਼
  • ਭਾਰਤ
  • ਸੰਪਾਦਕੀ
  • ਆਰਟੀਕਲ/ਲੇਖ
  • ਈ-ਪੇਪਰ
  • ਰੋਜ਼ਾਨਾ ਈ-ਪੇਪਰ
   View Details << Back    

to ਪਿਆਰ ਮੁਹੱਬਤ, ਹਾਸਿਆਂ-ਠੱਠਿਆਂ ਤੇ ਭਾਵੁਕਤਾ ਭਰੀ ਪਰਿਵਾਰਕ ਸਾਂਝਾਂ ਅਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ 'ਤੂੰ ਮੇਰਾ ਕੀ ਲੱਗਦਾ', ਅੱਜ ਹੋਵੇਗੀ ਰਿਲੀਜ਼


    
  

Share
  ਪਿਆਰ ਮੁਹੱਬਤ, ਹਾਸਿਆਂ-ਠੱਠਿਆਂ ਤੇ ਭਾਵੁਕਤਾ ਭਰੀ ਪਰਿਵਾਰਕ ਸਾਂਝਾਂ ਅਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ 'ਤੂੰ ਮੇਰਾ ਕੀ ਲੱਗਦਾ', ਅੱਜ ਹੋਵੇਗੀ ਰਿਲੀਜ਼

ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਹਰਜੀਤ ਹਰਮਨ 'ਕੁੜਮਾਈਆਂ' ਤੋਂ ਬਾਅਦ ਹੁਣ ਆਪਣੀ ਇੱਕ ਹੋਰ ਨਵੀਂ ਫ਼ਿਲਮ 'ਤੂੰ ਮੇਰਾ ਕੀ ਲੱਗਦਾ' ਲੈ ਕੇ ਆਇਆ ਹੈ। ਇਸ ਫ਼ਿਲਮ ਵਿੱਚ ਪੰਜਾਬੀ ਸਿਨੇਮੇ ਦੀ ਖੂਬਸੂਰਤ ਅਭਿਨੇਤਰੀ ਸੇਫ਼ਾਲੀ ਸ਼ਰਮਾ ਰੁਮਾਂਟਿਕ ਕਿਰਦਾਰਾਂ ਵਿੱਚ ਨਜ਼ਰ ਆਵੇਗੀ।ਹਰਜੀਤ ਹਰਮਨ ਪੰਜਾਬੀ ਸੰਗੀਤ ਜਗਤ ਦਾ ਹਰਮਨ ਪਿਆਰਾ ਗਾਇਕ ਹੈ।ਉਸਦੀ ਪਰਿਵਾਰਿਕ ਗਾਇਕੀ ਨੇ ਹਰ ਇੱਕ ਸੰਗੀਤ ਪ੍ਰੇਮੀ ਦੇ ਦਿਲ ਵਿੱਚ ਆਪਣੀ ਵਿਸ਼ੇਸ਼ ਜਗਾ ਬਣਾਈ ਹੋਈ ਹੈਜਦੋ ਵੀ ਕਿਤੇ ਸੱਭਿਆਚਾਰਿਕ ਗਾਇਕੀ ਦੀ ਗੱਲ ਤੁਰਦੀ ਹੈ ਤਾਂ ਹਰਜੀਤ ਹਰਮਨ ਦਾ ਨਾਮ ਆਪ ਮੁਹਾਰੇ ਹੀ ਅੱਗੇ ਆ ਜਾਦਾ ਹੈ ਦੌਰ ਚਾਹੇ ਜਿਹੋ ਜਾ ਵੀ ਰਿਹਾ ਹੋਵੇ ਉਸਨੇ ਆਪਣੇ ਗਾਉਣ ਦੇ ਤਰੀਕੇ ਅਤੇ ਸਲੀਕੇ ਵਿੱਚ ਕੋਈ ਬਦਲਾਅ ਨਹੀਂ ਲਿਆਦਾਂ ਜਿਸਦੀ ਬਦੌਲਤ ਉਹ ਅਜੋਕੇ ਦੌਰ ਦਾ ਸਿਰਮੌਰ ਗਾਇਕ ਹੈ।ਵਿਨਰਜ਼ ਫਿਲਮ ਪ੍ਰੋਡਕਸ਼ਨ ਦੇ ਬੈਨਰ ਦੀ ਇਸ ਫਿਲਮ ਦਾ ਨਿਰਦੇਸ਼ਨ ਬੇਹਤਰੀਨ ਅਦਾਕਾਰ ਗੁਰਮੀਤ ਸਾਜਨ ਅਤੇ ਮਨਜੀਤ ਸਿੰਘ ਟੋਨੀ ਵੱਲੋ ਕੀਤਾ ਗਿਆ ਹੈ।ਇਸ ਫ਼ਿਲਮ ਬਾਰੇ ਗੱਲ ਕਰਦਿਆਂ ਗਾਇਕ-ਅਦਾਕਾਰ ਹਰਜੀਤ ਹਰਮਨ ਨੇ ਦੱਸਿਆ ਕਿ ਇਹ ਫਿਲਮ ਮੌਜੂਦਾ ਪੰਜਾਬੀ ਸਿਨੇਮੇ 'ਚ ਬਿਲਕੁੱਲ ਨਿਵੇਕਲੇ ਵਿਸ਼ੇ ਦੀ ਕਹਾਣੀ ਹੈ ਜੋ ਪਿਆਰ ਮੁਹੱਬਤ, ਹਾਸਿਆਂ-ਠੱਠਿਆਂ ਅਤੇ ਭਾਵੁਕਤਾ ਭਰੀ ਪਰਿਵਾਰਕ ਸਾਂਝਾਂ ਅਤੇ ਰਿਸ਼ਤਿਆਂ ਦੀ ਅਹਿਮੀਅਤ ਬਾਰੇ ਦੱਸਦੀ ਹੈ। ਇਹ ਫ਼ਿਲਮ ਪਿਆਰ ਮੁੱਹਬਤ ਵਿੱਚ ਦੀਵਾਰ ਬਣੀ ਸਮਾਜਿਕ ਸੋਚ, ਜਾਤ ਪਾਤ ਅਤੇ ਪੈਸੇ ਨਾਲ ਬਣੀ ਊਚ ਨੀਚਤਾ ਨੂੰ ਢਾਹੁੰਦੀ ਸੱਚੇ ਦਿਲਾਂ ਦੀ ਗਵਾਹੀ ਭਰਦੀ ਇੱਕ ਰੂਮਾਂਟਿਕ ਅਤੇ ਭਾਵਨਾਤਮਕ ਵਿਸ਼ੇ ਦੀ ਕਹਾਣੀ ਹੈ ਜੋ ਦਰਸ਼ਕਾਂ ਦਾ ਹਰ ਪੱਖੋਂ ਭਰਪੂਰ ਮਨੋਰੰਜਨ ਕਰੇਗੀ।ਇਸ ਫ਼ਿਲਮ ਵਿਚ ਪੰਜਾਬੀ ਗਾਇਕ-ਅਦਾਕਾਰ ਹਰਜੀਤ ਹਰਮਨ ਤੇ ਸੇਫ਼ਾਲੀ ਸ਼ਰਮਾ ਦੀ ਜੋੜੀ ਮੁੱਖ ਭੂਮਿਕਾ ਵਿੱਚ ਹੈ ਜਦਕਿ ਬਾਕੀ ਕਲਾਕਾਰਾਂ ਵਿੱਚ ਯੋਗਰਾਜ ਸਿੰਘ,ਗੁਰਮੀਤ ਸਾਜਨ, ਗੁਰਪ੍ਰੀਤ ਕੌਰ ਭੰਗੂ , ਪ੍ਰਿੰਸ ਕੰਵਲਜੀਤ, ਨਿਸ਼ਾ ਬਾਨੋਂ, ਹਰਪਾਲ ਸਿੰਘ,ਜਸ਼ਨਜੀਤ ਗੋਸ਼ਾ, ਨੀਟਾ ਤੰਬੜਭਾਨ, ਪਰਮ ਸਿੱਧੂ, ਪ੍ਰਵੀਨ ਅਖ਼ਤਰ, ਹਨੀ ਮੱਟੂ, ਸਤਵੰਤ ਕੌਰ, ਨਰਿੰਦਰ ਨੀਨਾ, ਮਿੰਟੂ ਜੱਟ ਤੇ ਚਾਚਾ ਬਿਸ਼ਨਾ ਨੇ ਅਹਿਮ ਕਿਰਦਾਰ ਨਿਭਾਏ ਹਨ। ਇਸ ਤੋਂ ਇਲਾਵਾ ਰਵਿੰਦਰ ਗਰੇਵਾਲ ਤੇ ਜਸਪਿੰਦਰ ਚੀਮਾ ਵੀ ਵਿਸ਼ੇਸ ਭੂਮਿਕਾਵਾਂ 'ਚ ਨਜ਼ਰ ਆਉਣਗੇ। ਇਸ ਫ਼ਿਲਮ 'ਚ ਲਾਡੀ ਗਿੱਲ, ਅਤੁਲ ਸ਼ਰਮਾ, ਇਕਵਿੰਦਰ ਸਿੰਘ ਤੇ ਡੀ ਜੇ ਸਟ੍ਰਿੰਗ ਵਲੋਂ ਦਿੱਤਾ ਸੰਗੀਤ ਬਹੁਤ ਹੀ ਦਿਲਚਸਪ ਹੈ।ਪ੍ਰਸਿੱਧ ਗੀਤਕਾਰ ਬਚਨ ਬੇਦਿਲ, ਹਰਮਨਜੀਤ, ਆਰ ਨੈਤ, ਅਮਰਪ੍ਰੀਤ ਬਾਜਵਾ ਤੇ ਬਿੱਟੂ ਮਹਿਲਕਲਾਂ ਦੇ ਲਿਖੇ ਗੀਤਾਂ ਨੂੰ ਹਰਜੀਤ ਹਰਮਨ, ਨਿੰਜਾ, ਆਰ ਨੈਤ, ਸਿਪਰਾ ਗੋਇਲ ਤੇ ਸੁਦੇਸ਼ ਕੁਮਾਰੀ ਨੇ ਪਲੇਅ ਬੈਕ ਗਾਇਆ ਹੈ। ਇਸ ਫ਼ਿਲਮ ਦੇ ਲੇਖਕ ਅਤੇ ਨਿਰਮਾਤਾ -ਨਿਰਦੇਸ਼ਕ ਗੁਰਮੀਤ ਸਾਜਨ ਤੇ ਮਨਜੀਤ ਸਿੰਘ ਟੋਨੀ ਹਨ। ਸਹਿ ਨਿਰਮਾਤਾ ਸਤਨਾਮ ਬਤੱਰਾ ਤੇ ਗੁਰਮੀਤ ਸਿੰਘ, ਭੋਲਾ ਲਾਇਲਪੁਰੀਆ ਹਨ। ਹੈਪੀ ਗੋਇਲ, ਬਾਗੀ ਸੰਧੂ ਰੁੜਕਾ ਕਲਾਂ (ਯੂ ਕੇ) ਇਸ ਫ਼ਿਲਮ ਦੇ ਐਸੋਸੀਏਟ ਪ੍ਰੋਡਿਊਸਰ ਹਨ।
ਹਰਜਿੰਦਰ ਸਿੰਘ ਜਵੰਦਾ
  ਮਨੋਰੰਜਨ

  ਮੁੱਖ ਖ਼ਬਰਾਂ

ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...


ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...


'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...


ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...


ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...


ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...

  Advertisements


  Feedback
© 2018. All rights Reserved. NZ TASVEER, Published Weekly from Newzealand.
  • ਮੁੱਖ ਪੰਨਾ
  • ਨਿਊਜ਼ੀਲੈਂਡ
  • ਵਿਦੇਸ਼
  • ਵਪਾਰ
  • ਮਨੋਰੰਜਨ
  • ਖੇਡਾਂ
  • ਸਿਹਤ
  • ਲਾਗਿਨ