Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਨਾਇਕਾ ਬਣ ਕੇ ਸਥਾਪਤੀ ਵੱਲ ਵਧ ਰਹੀ ਤਾਨੀਆ
ਪੰਜਾਬੀ ਫਿਲਮ 'ਕਿਸਮਤ' ਵਿੱਚ ਸਹਿ-ਨਾਇਕਾ ਦੇ ਰੂਪ ਵਿਚ ਪੰਜਾਬੀ ਪਰਦਾ ਸ਼ੇਅਰ ਕਰਨ ਵਾਲੀ ਤਾਨੀਆ ਛੋਟੀ ਉਮਰ ਦੀ ਪਹਿਲੀ ਅਦਾਕਾਰਾ ਹੈ ਜੋ ਬਤੌਰ ਨਾਇਕਾ ਪੰਜਾਬੀ ਪਰਦੇ ਤੇ 'ਨਜ਼ਰ ਆਵੇਗੀ।ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਵਲੋਂ ਨਵੀਂ ਬਣਾਈ ਪੰਜਾਬੀ ਫ਼ਿਲਮ 'ਸੁਫਨਾ' ਵਿਚ ਉਹ ਸੁਪਰ ਸਟਾਰ ਨਾਇਕ ਐਮੀ ਵਿਰਕ ਨਾਲ ਨਜ਼ਰ ਆਵੇਗੀ ਜੋ ਅਗਾਮੀ ੧੪ ਫਰਵਰੀ ੨੦੨੦ ਨੂੰ ਵੈਲਨਟੇਨਡੇ 'ਤੇ ਰਿਲੀਜ਼ ਹੋਵੇਗੀ। ਜ਼ਿਕਰਯੋਗ ਹੈ ਕਿ ਬਾਕਮਾਲ ਅਦਾਵਾਂ ਤੇ ਹੁਸਨ ਦੀ ਮਲਿਕਾ ਤਾਨੀਆ ਨੂੰ ਇਸ ਫਿਲਮ ਤੋਂ ਪਹਿਲਾਂ ਦਰਸ਼ਕ ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ', 'ਗੁੱਡੀਆਂ ਪਟੋਲੇ,ਰੱਬ ਦਾ ਰੇਡੀਓ-੨ ਅਤੇ 'ਕਿਸਮਤ' ਵਿੱਚ ਵੇਖ ਚੁੱਕੇ ਹਨ।ਉਹ ਆਪਣੀ ਦੇਖਣੀ-ਪਾਖਣੀ, ਅਦਾਕਾਰੀ ਅਤੇ ਡਾਇਲਾਗ ਡਿਲਿਵਰੀ ਨਾਲ ਦਰਸ਼ਕਾਂ ਨੂੰ ਕਾਫੀ ਪ੍ਰਭਾਵਿਤ ਕਰ ਚੁੱਕੀ ਹੈ।
ਜਮਸ਼ੇਦਪੁਰ 'ਚ ਜਨਮੀ ਤੇ ਅੰਮ੍ਰਿਤਸਰ 'ਚ ਪਲੀ ਤਾਨੀਆ ਨੇ ਦੱਸਿਆ ਕਿ ਉਸ ਨੂੰ ਕਲਾ ਦਾ ਸੌਂਕ ਸ਼ੁਰੂ ਤੋਂ ਹੀ ਸੀ ਪਰ ਉਸਦੇ ਪਰਿਵਾਰ 'ਚ ਅਜਿਹਾ ਸ਼ੌਂਕ ਪਹਿਲਾਂ ਕਿਸੇ ਨੂੰ ਨਹੀਂ ਸੀ। ਉਸ ਨੇ ਅੰਮ੍ਰਿਤਸਰ ਵਿਖੇ ਕਾਲਜ ਪੜਦਿਆਂ ਰੰਗਮੰਚ 'ਤੇ ਅਨੇਕਾਂ ਨਾਟਕ ਖੇਡੇ ਅਤੇ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੈਸਟ ਅਦਾਕਾਰਾ ਦਾ ਐਵਾਰਡ ਲਗਾਤਾਰ ਛੇ ਵਾਰ ਜਿੱਤਿਆ। ਉਸ ਨੇ ਇਹ ਵੀ ਦੱਸਿਆ ਕਿ ਉਹ ਪੋਸਟ ਗਰੇਜੁਏਸ਼ਨ ਅਤੇ ਬਤੌਰ ਇੰਟਰੀਅਰ ਡਿਜ਼ਾਈਨਰ ਦੀ ਡਿਗਰੀ ਵੀ ਕਰ ਚੁੱਕੀ ਹੈ। ਅਦਾਕਾਰੀ ਦੇ ਨਾਲ-ਨਾਲ ਉਹ ਚੰਗੀਆਂ ਪੁਸਤਕਾਂ ਪੜਨ ਅਤੇ ਡਾਂਸ ਦਾ ਵੀ ਸ਼ੌਕ ਰੱਖਦੀ ਹੈ।
ਤਾਨੀਆ ਕਿਸਮਤ ਦੀ ਧਨੀ ਹੈ ਜਿਸਨੂੰ ਥੀਏਟਰ ਕਰਦਿਆਂ ਹੀ ਫਿਲਮਾਂ 'ਚ ਕੰਮ ਕਰਨ ਦੇ ਮੌਕੇ ਮਿਲਣ ਲੱਗੇ। ਸੱਭ ਤੋਂ ਪਹਿਲਾਂ ਉਸਨੂੰ ਇੱਕ ਬਾਲੀਵੁੱਡ ਫਿਲਮ 'ਸਰਬਜੀਤ' ਦੀ ਆਫ਼ਰ ਹੋਈ ਸੀ ਜਿਸ ਵਿੱਚ ਉਸਨੂੰ ਸਰਬਜੀਤ ਦੀ ਛੋਟੀ ਬੇਟੀ ਦਾ ਕਿਰਦਾਰ ਮਿਲਿਆ ਪਰ ਉਹ ਆਪਣੇ ਗਰੇਜੂਏਸ਼ਨ ਦੇ ਫਾਇਨਲ ਪੇਪਰਾਂ ਕਰਕੇ ਇਹ ਨਾ ਕਰ ਸਕੀ। ਜਦਕਿ ਕਪਿਲ ਸ਼ਰਮਾ ਅਤੇ ਵਿਕਰਮ ਗਰੋਵਰ ਦੀ ਫਿਲਮ 'ਸੰਨ ਆਫ ਮਨਜੀਤ ਸਿੰਘ' ਤੋਂ ਉਸਨੇ ਆਪਣੇ ਫ਼ਿਲਮੀ ਕੈਰੀਅਰ ਦਾ ਅਸਲ ਆਗਾਜ਼ ਕੀਤਾ। ਜਿਸ ਵਿੱਚ ਉਸਨੇ ਗੁਰਪ੍ਰੀਤ ਘੁੱਗੀ ਦੀ ਬੇਟੀ 'ਸਿਮਰਨ' ਦਾ ਕਿਰਦਾਰ ਨਿਭਾਇਆ। ਇਸ ਤੋਂ ਬਾਅਦ ਉਸਨੂੰ 'ਕਿਸਮਤ' ਵਿੱਚ ਐਮੀ ਵਿਰਕ ਦੀ ਮੰਗੇਤਰ 'ਅਮਨ' ਦਾ ਕਿਰਦਾਰ ਮਿਲਿਆ ਜਿਸਨੇ ਦਰਸਕਾਂ ਦਾ ਧਿਆਨ ਖਿੱਚਿਆ। ਫਿਲਮ 'ਗੁੱਡੀਆ ਪਟੋਲੇ ਦੀ ਗੱਲ ਕਰੀਏ ਤਾਂ ਇਸ ਫਿਲਮ 'ਚ ਵੀ ਤਾਨੀਆ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਗਿਆ। ਹੁਣ ਆਪਣੀ ਨਵੀਂ ਆ ਰਹੀ ਫਿਲਮ 'ਸੁਫਨਾ' ਵਿੱਚ ਐਮੀ ਵਿਰਕ ਨਾਲ ਬਤੌਰ ਨਾਇਕਾ ਪਰਦੇ 'ਤੇ ਆਉਣਾ ਉਸਦਾ ਇੱਕ ਵੱਡਾ ਸੁਫ਼ਨਾ ਪੂਰਾ ਹੋਣ ਬਰਾਬਰ ਹੈ। ਜ਼ਿਕਰਯੋਗ ਹੈ ਕਿ ਤਾਨੀਆ ਨੇ ਇਸ ਫਿਲਮ ਲਈ ਬਹੁਤ ਮੇਹਨਤ ਕੀਤੀ ਹੈ। ਇਸ ਫਿਲਮ ਦਾ ਸ਼ੂਟ ਦੋ ਮਹੀਨੇ ਚੱਲਿਆ ਤੇ ਉਸਨੇ ਆਪਣਾ ਵਜ਼ਨ ਵੀ ਘਟਾਇਆ ਹੈ। ਉਸ ਨੂੰ ਆਸ ਹੈ ਕਿ ਪਹਿਲੀਆਂ ਫਿਲਮਾਂ ਵਾਂਗ ਦਰਸ਼ਕ 'ਸੁਫਨਾ' ਵਿੱਚ ਵੀ ਉਸਦੀ ਅਦਾਕਾਰੀ ਨੂੰ ਜਰੂਰ ਪਸੰਦ ਕਰਨਗੇ। ਖੈਰ ! ਇਹ ਤਾਂ ਹੁਣ ੧੪ ਫ਼ਰਵਰੀ ਫਿਲਮ ਦੇ ਰਿਲੀਜ਼ ਹੋਇਆ ਹੀ ਦਰਸ਼ਕ ਦੱਸਣਗੇ।
ਹਰਜਿੰਦਰ ਸਿੰਘ
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback