Top
ਵਪਾਰ
ਮਨੋਰੰਜਨ
ਸਮਾਜ
ਖੇਡਾਂ
ਸਿਹਤ ਦਰਪਣ
ਰਾਜਨੀਤੀ
Impreza
ਨਿਊਜ਼ੀਲੈਂਡ
ਮੁੱਖ ਪੰਨਾ
ਵਿਦੇਸ਼
ਭਾਰਤ
ਸੰਪਾਦਕੀ
ਆਰਟੀਕਲ/ਲੇਖ
ਈ-ਪੇਪਰ
ਰੋਜ਼ਾਨਾ ਈ-ਪੇਪਰ
View Details
<< Back
ਲਾਕਡਾਊਨ ਵਿਚ ਰੋਜਰ ਫੈਡਰਰ ਨੇ ਵਿਰਾਟ ਕੋਹਲੀ ਨੂੰ ਦਿੱਤਾ ਟੈਨਿਸ ਚੈਲੰਜ
ਧਾਕੜ ਟੈਨਿਸ ਸਟਾਰ ਰੋਜਰ ਫੈਡਰਰ ਨੇ ਟੀਮ ਇੰਡੀਾ ਦੇ ਕਪਤਾਨ ਵਿਰਾਟ ਕੋਹਲੀ ਨੂੰ ਸੋਸ਼ਲ ਮੀਡੀਆ ’ਤੇ ਇਕ ਚੈਲੰਜ ਦਿੱਤਾ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਪੂਰੀ ਦੁਨੀਆ ਦੇ ਖਿਡਾਰੀ ਆਪਣੇ-ਆਪਣੇ ਘਰਾਂ ਵਿਚ ਕੈਦ ਹਨ। ਇਸ ਵਿਚਾਲੇ ਟੈਨਿਸ ਜਗਤ ਦੇ ਮਹਾਨ ਖਿਡਾਰੀ ਰੋਜਰ ਫੈਡਰਰ ਨੇ ਆਪਣੇ ਟਵਿੱਟਰ ਹੈਂਡਲ ’ਤੇ ਆਪਣੀ ਸੋਲੋ ਟ੍ਰੇਨਿੰਗ ਦੀ ਮਜ਼ੇਦਾਰ ਵੀਡੀਓ ਸ਼ੇਅਰ ਕੀਤੀ ਹੈ। ਫੈਡਰਰ ਨੇ ਅਜਿਹੀ ਹੀ ਸੋਲੋ ਟ੍ਰੇਨਿੰਗ ਦਾ ਚੈਲੰਜ ਕਈ ਮਸ਼ਹੂਰ ਹਸਤੀਆਂ ਨੂੰ ਦਿੱਤਾ, ਜਿਸ ਵਿਚ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਵੀ ਸ਼ਾਮਲ ਹਨ।
Here’s a helpful solo drill. Let’s see what you got! Reply back with a video and I’ll provide some tips. Choose your hat wisely 🎩😉👊 #tennisathome pic.twitter.com/05lliIqh1h
— Roger Federer (@rogerfederer) April 7, 2020
ਰੋਜਰ ਨੇ ਜੋ ਵੀਡੀਓ ਸ਼ੇਅਰ ਕੀਤੀ ਹੈ ਉਸ ਵਿਚ ਉਸ ਦੇ ਹੱਥ ਵਿਚ ਇਕ ਟੈਨਿਸ ਰੈਕਟ ਹੈ ਅਤੇ ਉਹ ਇਕ ਕੰਧ ਦੇ ਕੋਲ ਖੜੇ ਹਨ। ਫੈਡਰਰ ਆਪਣੇ ਟੈਨਿਸ ਰੈਕਟ ਨਾਲ ਕੰਧ ਟੈਨਸ ਖੇਡਦੇ ਹਨ। ਤੁਸੀਂ ਦੇਖ ਸਕਦੇ ਹੋ ਕੰਧ ਦੇ ਬਿਲਕੁਲ ਕਰੀਬ ਖੜੇ ਹੋ ਕੇ ਫੈਡਰਰ ਰੈਕਟ ਨਾਲ ਟੈਨਿਸ ਨੂੰ ਕੰਧ ’ਤੇ ਮਾਰਦੇ ਹਨ ਅਤੇ ਬਾਲ ਵਾਪਸ ਆਉਣ ’ਤੇ ਫਿਰ ਹਿੱਟ ਕਰਦੇ ਹਨ। ਅਜਿਹਾ ਰਫਤਾਰ ਨਾਲ ਕੌਣ ਕਰ ਸਕਦਾ ਹੈ ਪਰ ਇਸ ਵਿਚ ਇਕ ਟਵਿਸਟ ਹੈ ਕਿ ਤੁਹਾਨੂੰ ਹੈਟ ਵੀ ਪਹਿਨਣੀ ਹੈ।
How else are you guys #TrainingFromHome @tonikroos @gianluigibuffon @imVkohli @tombrady @trevornoah @luka7doncic @billgates @swish41 @cristiano @alexzverev @cocogauff @kensingtonroyal @realhughjackman @rafaelnadal @stephencurry30 @therock @beargrylls @coldplay https://t.co/N8BHl4v0HR
— Roger Federer (@rogerfederer) April 7, 2020
ਵੀਡੀਓ ਨੂੰ ਸ਼ੇਅਰ ਕਰਦਿਆਂ ਫੈਡਰਰ ਨੇ ਲਿਖਿਆ, ‘‘ਆਪਣੀ ਹੈਟ ਨੂੰ ਚਾਲਾਕੀ ਨਾਲ ਚੁਣਨਾ।’’ਫੈਡਰਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਿਦਆਂ ਵਿਰਾਟ ਕੋਹਲੀ ਨੂੰ ਵੀ ਟੈਗ ਕੀਤਾ ਹੈ। ਹੁਣ ਵਿਰਾਟ ਕੋਹਲੀ ਦੇ ਇਸ ਚੈਲੰਜ ਨੂੰ ਪੂਰਾ ਕਰਨ ਦੀ ਵਾਰੀ ਹੈ।
ਮਨੋਰੰਜਨ
ਮੁੱਖ ਖ਼ਬਰਾਂ
ਪੰਜਾਬ ਦੀਆਂ ਔਰਤਾਂ ਰਾਤ ਨੂੰ ਇਕੱਲਿਆਂ ਸਫਰ ਕਰਨ ਵਿੱਚ ਸਭ ਤੋਂ ਅੱਗੇ, ਦਿੱਲੀ ਸਭ ਤੋਂ ਪਿੱਛੇ: ਸਰਵੇ
ਭਾਵੇਂ ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋ...
ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲਸ 'ਤੇ ਕੀਤਾ ਹਮਲਾ
ਨਵੀਂ ਦਿੱਲੀ— ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦ...
'ਡਾਇਮੰਡ ਕਲੱਬ ਬਰੇਸ਼ੀਆ' ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ, ਵੀਆਦਾਨਾ ਦੀ ਟੀਮ ਰਹੀ ਜੇਤੂ
ਇਟਲੀ ਦੇ ਸ਼ਹਿਰ ਬਰੇਸ਼ੀਆ ਦੇ 'ਡਾਇਮੰਡ ਕਲੱਬ' ਵਲੋਂ 6ਵਾਂ ਸਾਲਾਨਾ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਕਵਾਰਟਰ ਫਾਈਨਲ ਮਨੈਰਬਿਉ ਨਾਲ ਡਾਇਮੰਡ, ਐੱਨ. ...
ਭਾਰਤ ਦਾ ਚੀਨ, ਆਸਟ੍ਰੇਲੀਆ ਸਮੇਤ 10 ਦੇਸ਼ਾਂ ਨਾਲ ਵਪਾਰ ਘਾਟਾ
ਨਵੀਂ ਦਿੱਲੀ— ਭਾਰਤ ਦਾ ਪ੍ਰਸਤਾਵਿਤ ਖੇਤਰੀ ਮਜ਼ਬੂਤ ਆਰਥਕ ਹਿੱਸੇਦਾਰੀ (ਆਰ. ਸੀ. ਈ. ਪੀ.) ਸਮੂਹ ਦੇ 16 'ਚੋਂ 10 ਦੇਸ਼ਾਂ ਦੇ ਨਾਲ ਵਪਾਰ ਘਾਟਾ ਹੈ। ਇਨ੍ਹਾਂ 'ਚ ...
ਸੱਕੀ ਹਲਾਤਾਂ 'ਚ ਲੜਕੀ ਨੇ ਰੇਲ ਗੱਡੀ ਹੇਠ ਆਕੇ ਕੀਤੀ ਖੁਦਕੁਸ਼ੀ
ਬਠਿੰਡਾ: ਨੋਜਵਾਨਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀਆਂ ਦਾ ਰਾਹ ਅਖਤਿਆਰ ਕੀਤਾ ਗਿਆ ਹੈ ਜਿਸਦੇ ਚਲਦੇ ਜਿਥੇ ਬੀਤੇ ਦਿਨੀ ਸਿਵਲ ਹਸਪਤਾਲ ਵਿਖੇ ਜੀ...
ਉੱਤਰਾਖੰਡ 'ਚ ਵੱਡਾ ਹਾਦਸਾ, 45 ਲੋਕਾਂ ਦੀ ਮੌਤ
ਉਤਰਾਖੰਡ— ਉਤਰਾਖੰਡ ਦੇ ਕੋਟਦੁਆਰ 'ਚ ਪਿਪਲੀ—ਭੌਨ ਮੋਟਰ ਮਾਰਗ 'ਤੇ ਇਕ ਨਿੱਜੀ ਬੱਸ ਖੱਡ 'ਚ ਡਿੱਗ ਗਈ। ਇਸ ਭਿਆਨਕ ਹਾਦਸੇ 'ਚ 45 ਲੋਕਾਂ ਦੇ ਮਰਨ ਦੀ ਸੂਚਨਾ ਮਿਲ...
Advertisements
Feedback